HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

ਵਿਆਖਿਆ :- (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ( ਜਿਵੇਂ ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ( ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ।੧। ਰਹਾਉ। 05-03-24, ਅੰਗ :-654

RELATED ARTICLES

Most Popular

Recent Comments