Tuesday, July 16, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕੁ ਮ: ੩ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

ਵਿਆਖਿਆ:- ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ| ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ॥੧॥ 04-06-24, ਅੰਗ:-649

RELATED ARTICLES

Most Popular

Recent Comments