More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥ ੧ ॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ॥

    ਵਿਆਖਿਆ :- (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ – ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? । ਰਹਾਉ। 12-06-24, ਅੰਗ:-694

    RELATED ARTICLES

    Most Popular

    Recent Comments