Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦੂੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ॥੨ ॥

ਵਿਆਖਿਆ :- ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ- ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ। ੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ| ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ਕ। 13-06-24, ਅੰਗ:-708

RELATED ARTICLES

Most Popular

Recent Comments