Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਵਿਆਖਿਆ :- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧। ਰਹਾਉ। 17-06-24 ਅੰਗ:-692

RELATED ARTICLES

Most Popular

Recent Comments