Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥ ੧ ॥ ਰਹਾਉ ॥

ਵਿਆਖਿਆ:- ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ । ੧। ਰਹਾਉ। 19-06-24 ਅੰਗ:-680

RELATED ARTICLES

Most Popular

Recent Comments