Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸਲੋਕ ਮ: ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥

ਵਿਆਖਿਆ :- ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। 24-06-24 ਅੰਗ:-961

RELATED ARTICLES

Most Popular

Recent Comments