Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥

ਵਿਆਖਿਆ :- ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ। ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕ੍ਰੋੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ। ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ। ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧। ਰਹਾਉ।26-06-24, ਅੰਗ:-894

RELATED ARTICLES

Most Popular

Recent Comments