More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸਲੋਕ ਮ: ੧ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥

    ਵਿਆਖਿਆ:- ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ| ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ| ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ| ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। 01-07-24, ਅੰਗ:-464

    RELATED ARTICLES

    Most Popular

    Recent Comments