Friday, July 5, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ॥੧॥ ਰਹਾਉ ॥

ਵਿਆਖਿਆ :- ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1। ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ। 1 ਰਹਾਉ ॥11-03-24, ਅੰਗ:-491

RELATED ARTICLES

Most Popular

Recent Comments