Sunday, July 7, 2024
HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੩ ਦੁਤੁਕੀ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ। ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥

ਵਿਅਖਿਆ:- ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ । ੧। ਹੇ ਭਾਈ ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ।04-07-24ਅੰਗ:-638

RELATED ARTICLES

Most Popular

Recent Comments