ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ॥
ਵਿਆਖਿਆ :- ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। 09-07-24, ਅੰਗ:-590