ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ॥ ਪੁਤੁ ਕਲਤ੍ਰ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ॥੧॥
ਵਿਆਖਿਆ :- ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧। ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। 29-07-24, ਅੰਗ:-900