HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ਵਿਆਖਿਆ:- ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ 05-08-24, ਅੰਗ:-692

RELATED ARTICLES

Most Popular

Recent Comments