More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੋਰਠਿ ਮਹਲਾ ੧ ॥ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

    ਵਿਆਖਿਆ :-(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।15-05-25, ਅੰਗ :-598

    RELATED ARTICLES

    Most Popular

    Recent Comments