More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ॥

    ਵਿਆਖਿਆ :-(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ।।05-10-25, ਅੰਗ:-654

    RELATED ARTICLES

    Most Popular

    Recent Comments