HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

ਵਿਆਖਿਆ:-ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ ਜੋਗ ਸੀ) ਨਹੀਂ ਹੋ ਸਕਿਆ। ੧।ਰਹਾਉ।06-05-25, ਅੰਗ:-654

RELATED ARTICLES

Most Popular

Recent Comments