ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ 338ਵੀਂ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਨਗਰ ਨਿਗਮ ਨੇ ਇਸ ਦਾ ਕੋਈ ਕਾਰਨ ਨਹੀਂ ਦੱਸਿਆ। ਪਰ ਕੌਂਸਲਰਾਂ ਦੇ ਇੱਕ ਸੋਸ਼ਲ ਮੀਡੀਆ ਗਰੁੱਪ ਦਾ ਇੱਕ ਸੰਦੇਸ਼ ਵਾਇਰਲ ਹੋ ਰਿਹਾ ਹੈ। ਚੰਡੀਗੜ੍ਹ ਨਗਰ ਨਿਗਮ ਦੀ ਇਸ ਮੀਟਿੰਗ ਵਿੱਚ 16 ਪ੍ਰਸਤਾਵ ਲਿਆਂਦੇ ਗਏ ਸਨ। ਇਨ੍ਹਾਂ ‘ਤੇ ਚਰਚਾ ਹੋਣੀ ਸੀ। ਪਰ ਇਹ ਮੀਟਿੰਗ ਰੱਦ ਹੋਣ ਕਾਰਨ ਹੁਣ ਅਗਲੀ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਤਜਵੀਜ਼ਾਂ ’ਤੇ ਚਰਚਾ ਕੀਤੀ ਜਾਵੇਗੀ।
ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਰੱਦ
RELATED ARTICLES