More
    HomePunjabi Newsਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ

    ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ

    13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਹੋਣ ਵਾਲੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਹੁਣ 13 ਫਰਵਰੀ ਨੂੰ ਸ਼ੋ੍ਰਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ।

    ਧਿਆਨ ਰਹੇ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰ ਬਲਵਿੰਦਰ ਸਿੰਘ ਭੂੰਦੜ ਅੱਜ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ’ਚ ਰੁੱਝੇ ਹੋਏ ਹਨ, ਜਿਸ ਦੇ ਚਲਦਿਆਂ ਇਕੱਤਰਤਾ ਦੀ ਤਰੀਕ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਸੱਤ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ।

    RELATED ARTICLES

    Most Popular

    Recent Comments