ਪੰਜਾਬ ‘ਚ ਹੁਣ 1ਘੰਟੇ ਲਈ ਆਵਾਜਾਈ ‘ਤੇ ਲਗੇਗੀ ਰੋਕ, ਲੋਕਾਂ ਤੋਂ ਵੀ ਕੀਤੀ ਅਪੀਲ
ਪੰਜਾਬੀ ਡੈਸਕ:- ਸ਼ਨੀਵਾਰ ਤੋਂ ਪੰਜਾਬ ‘ਚ ਰੋਜਾਨਾ 1 ਘੰਟਾ ਆਵਾਜਾਈ ਬੰਦ ਰਹੇਗੀ। ਇਹ ਰੋਕ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਰਹੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੁੱਪ ਕਰਾਉਣ ਦੀ ਅਪੀਲ ਵੀ ਕੀਤੀ ਗਈ ਹੈ। ਦੱਸ ਦੇਈਏ ਕਿ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰ ਸ਼ਨੀਵਾਰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪ ਕਰਕੇ ਕੋਰੋਨਾ ਦੌਰਾਨ ਆਪਣੀ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।

ਇਸ ਸਬੰਧਤ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਲੋਕਾਂ ਨੂੰ ਕਿਹਾ ਹੈ ਕਿ, ਉਹ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਨੂੰ ਕਰਨ ਤੋਂ ਗੁਰੇਜ਼ ਕਰਨ ਅਤੇ ਨਾਲ ਹੀ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲੋੜੀਂਦੀਆਂ ਸਾਵਧਾਨੀਆਂ ਦਾ ਪਾਲਣ ਕਰਨ ਲਈ ਉਨ੍ਹਾਂ ਨੂੰ ਜਾਗਰੂਕ ਕਰਨ। ਜ਼ਿਲ੍ਹਾ ਕਮਿਸ਼ਨਰਾਂ, ਸਰਪੰਚਾਂ ਅਤੇ ਪੰਚਾਂ ਨੂੰ, ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ, ਉਹ ਆਪਣੇ ਆਪਣੇ ਪਿੰਡਾਂ ਦੇ ਲੋਕਾਂ ਨੂੰ ਸ਼ਨੀਵਾਰ ਰਾਤ 11 ਤੋਂ 12 ਵਜੇ ਤੱਕ ਚੁੱਪੀ ਸਾਧਣ ਲਈ ਜਾਗਰੂਕ ਕਰਨ ਤਾਂ ਜੋ ਕੋਰੋਨਾ ਮਹਾਂਮਾਰੀ ਦੌਰਾਨ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਸਕੇ।