ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖਮੀ
ਬਰਨਾਲਾ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਅੱਜ ਹੋਣ ਵਾਲੀ ਪੰਚਾਇਤ ਵਿਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਅੱਜ ਬਰਨਾਲਾ ਨੇੜੇ ਐਕਸੀਡੈਂਟ ਹੋ ਗਿਆ। ਇਸ ਹਾਦਸੇ ਦੌਰਾਨ 1 ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਕਈ ਕਿਸਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸੇ ਤਰ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀ ਬੱਸ ਵੀ ਮੋਗਾ ਨੈਸ਼ਨਲ ਹਾਈਵੇ ’ਤੇ ਹਾਦਸਾਗ੍ਰਸਤ ਹੋ ਗਈ ਅਤੇ ਇਸ ਹਾਦਸੇ ਦੌਰਾਨ ਵੀ ਕਈ ਕਿਸਾਨ ਜਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।