ਕਿਹਾ : ਦਿੱਲੀ ’ਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਯੋਜਨਾ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਵੱਲੋਂ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾ ਸਬੰਧੀ ਅਖਬਾਰਾਂ ਵਿਚ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ’ਚ ਕਿਹਾ ਗਿਆ ਹੈ ਕਿ ਦਿੱਲੀ ਵਾਸੀ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾਵਾਂ ਦੇ ਬਹਿਕਾਵੇ ਵਿਚ ਨਾ ਆਉਣ, ਕਿਉਂਕਿ ਦਿੱਲੀ ਸਕਰਾਰ ਵੱਲੋਂ ਅਜਿਹੀ ਕੋਈ ਯੋਜਨਾ ਸ਼ੁਰੂ ਨਹੀਂ ਕੀਤੀ ਗਈ।
ਜਾਰੀ ਕੀਤੇ ਗਏ ਨੋਟਿਸਾਂ ਵਿਚੋਂ ਇਕ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਦਕਿ ਦੂਜਾ ਨੋਟਿਸ ਸਿਹਤ ਅਤੇ ਪਰਿਵਾਰ ਕਲਿਆਣਾ ਵਿਭਾਗ ਵੱਲੋਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਮਹਿਲਾਵਾਂ ਨੂੰ 2100 ਰੁਪਏ ਹਰ ਮਹੀਨੇ ਦੇਣ ਅਤੇ ਸੰਜੀਵਨੀ ਯੋਜਨਾ ਦੇ ਤਹਿਤ 60 ਸਾਲ ਤੋਂ ਉਪਰ ਉਮਰ ਵਾਲੇ ਬਜ਼ੁਰਗਾਂ ਲਈ ਫਰੀ ਇਲਾਜ ਦਾ ਐਲਾਨ ਕੀਤਾ ਸੀ।