Monday, July 8, 2024
HomePunjabi Newsਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੱਜ ਦੋ ਸਾਲ ਹੋਏ...

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੱਜ ਦੋ ਸਾਲ ਹੋਏ ਪੂਰੇ

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਅੱਜ ਸ਼ਨੀਵਾਰ ਯਾਨੀ 16 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਪੂਰੇ ਦੋ ਸਾਲ ਹੋ ਗਏ ਹਨ। ਧਿਆਨ ਰਹੇ ਕਿ ਅੱਜ ਦੇ ਦਿਨ ਹੀ 16 ਮਾਰਚ 2022 ਨੂੰ ਭਗਵੰਤ ਮਾਨ ਨੇ ਖਕਟੜ ਕਲਾਂ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਕੇ ਪੰਜਾਬ ’ਚ ਆਪਣੀ ਸਰਕਾਰ ਬਣਾਈ ਸੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਅਤੇ ਆਮ ਆਦਮੀ ਪਾਰਟੀ ਦੇ ਚੰਗੇ ਭਵਿੱਖ ਲਈ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਭ ਤੋਂ ਜ਼ਿਆਦਾ ਧਿਆਨ ਸਿਹਤ ਅਤੇ ਸਿੱਖਿਆ ਵੱਲ ਦਿੱਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਪੰਜਾਬ ਦੇ 40 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਸਰਕਾਰੀ ਨੌਕਰੀਆਂ ਦੇ ਕੇ ਵਿਦੇਸ਼ਾਂ ’ਚ ਜਾਣ ਤੋਂ ਰੋਕਿਆ। ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ’ਚ 829 ਮੁਹੱਲਾ ਕਲੀਨਿਕ ਵੀ ਖੋਲ੍ਹੇ ਗਏ, ਜਿਨ੍ਹਾਂ ’ਚ 80 ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ’ਚ ਹੁਣ ਤੱਕ 1 ਕਰੋੜ ਤੋਂ ਜ਼ਿਆਦਾ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।

RELATED ARTICLES

Most Popular

Recent Comments