ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਕੀਤੀ ਵਿਚਾਰ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਵਿੱਚ ਯੂਏਈ ਦੇ ਰਾਜਦੂਤ ਡਾ. ਅਬਦੁਲ ਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮਿ੍ਰਤਸਰ ਤੇ ਚੰਡੀਗੜ੍ਹ ਤੋਂ ਯੂਏਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਸਬੰਧੀ ਗੱਲਬਾਤ ਹੋਈ ਹੈ। ਇਸੇ ਦੌਰਾਨ ਪੰਜਾਬ ਤੇ ਯੂਏਈ ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਤੇ ਯੂਏਈ ਦੇ ਰਾਜਦੂਤ ਨੇ ਪੰਜਾਬ ਤੇ ਯੂਏਈ ਦੇ ਸ਼ਹਿਰਾਂ ਵਿਚਕਾਰ ਸਿੱਧੇ ਹਵਾਈ ਸੰਪਰਕ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ’ਚ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।