HomePunjabi Newsਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ...

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਪੰਜਾਬ ’ਚ ਪੈਦਾ ਹੋਏ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਰਕੇ ਹੀ ਪੰਜਾਬ ਦੇ ਹਾਲਾਤ ਮਾੜੇ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਦਿਨ ਵੀ ਮੰਡੀਆਂ ਦਾ ਦੌਰਾ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ 2 ਮਹੀਨੇ ਪਹਿਲਾਂ ਹੀ ਪੰਜਾਬ ਨੂੰ 44 ਹਜ਼ਾਰ ਕਰੋੜ ਰੁਪਏ ਦਿੱਤੇ ਹਨ ਤੇ ਜੇ 10 ਹਜ਼ਾਰ ਕਰੋੜ ਰੁਪਏ ਹੋਰ ਚਾਹੀਦੇ ਹਨ ਤਾਂ ਉਹ ਵੀ ਕੇਂਦਰ ਹੀ ਦੇਵੇਗਾ।

ਉਨ੍ਹਾਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੀ ਪੰਜਾਬ ਤੋਂ ਚੌਲ ਲੈ ਕੇ ਜਾਣ ਦੀ ਜ਼ਿੰਮੇਵਾਰੀ ਵੀ ਕੇਂਦਰ ਦੀ ਹੀ ਹੈ। ਉਨ੍ਹਾਂ ਕਿਹਾ ਕਿ ਜੋ ਝੋਨਾ ਬੀਜਿਆ ਗਿਆ ਹੈ, ਉਸ ਦੀ ਮਾਨਤਾ ਕਿਸੇ ਵੀ ਯੂਨੀਵਰਸਿਟੀ ਵਲੋਂ ਨਹੀਂ ਦਿੱਤੀ ਗਈ ਅਤੇ ਮਾੜੇ ਬੀਜਾਂ ਕਾਰਨ ਝੋਨੇ ਦਾ ਦਾਣਾ ਟੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੁਦ ਗਲਤ ਝੋਨਾ ਲਗਵਾ ਕੇ ਠੀਕਰਾ ਕੇਂਦਰ ਸਰਕਾਰ ਦੇ ਸਿਰ ਭੰਨ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ 56 ਰੁਪਏ ਕਿੱਲੋ ਬੀਜ ਦਿੰਦੀ ਹੈ ਜੋ ਕਿ ਕਿਸਾਨਾਂ ਨੂੰ 3500 ਰੁਪਏ ਕਿੱਲੋ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਬਾਹਰ ਘੁੰਮਣ ਤਾਂ ਜਾ ਸਕਦੇ ਹਨ, ਪਰ ਉਹ ਕਿਸਾਨਾਂ ਦਾ ਹਾਲ ਜਾਨਣ ਲਈ ਮੰਡੀਆਂ ਵਿਚ ਕਿਉਂ ਨਹੀਂ ਜਾ ਸਕਦੇ।  

RELATED ARTICLES

Most Popular

Recent Comments