HomePunjabi NewsUCC ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਉਤਰਾਖੰਡ

UCC ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਉਤਰਾਖੰਡ

ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵੈਬ ਪੋਰਟਲ ਕੀਤਾ ਲਾਂਚ 

ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ’ਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਅੱਜ ਸੋਮਵਾਰ ਤੋਂ ਲਾਗੂ ਹੋ ਗਿਆ ਹੈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਸਬੰਧੀ ਵੈਬ ਪੋਰਟਲ ਲਾਂਚ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਅਸੀਂ ਤਿੰਨ ਸਾਲ ਪਹਿਲਾਂ ਸੂਬੇ ਦੀ ਜਨਤਾ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਹੈ।

ਪੁਸ਼ਕਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਯੂਸੀਸੀ ਕਿਸੇ ਵੀ ਧਰਮ ਜਾਂ ਵਰਗ ਦੇ ਖਿਲਾਫ ਨਹੀਂ ਹੈ ਅਤੇ ਨਾ ਹੀ ਇਸਦਾ ਉਦੇਸ਼ ਕਿਸੇ ਨੂੰ ਟਾਰਗਿਟ ਕਰਨਾ ਹੈ। ਉਨ੍ਹਾਂ ਕਿਹਾ ਕਿ ਯੂਸੀਸੀ ਸਾਰਿਆਂ ਨੂੰ ਸਮਾਨ ਅਧਿਕਾਰ ਦਿੰਦਾ ਹੈ। ਧਿਆਨ ਰਹੇ ਕਿ ਉਤਰਾਖੰਡ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਸੀਐਮ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਸੀ ਕਿ ਉਤਰਾਖੰਡ ਸੁਤੰਤਰ ਭਾਰਤ ਦਾ ਪਹਿਲਾ ਸੂਬਾ ਬਣ ਚੁੱਕਾ ਹੈ, ਜਿੱਥੇ ਇਹ ਕਾਨੂੰਨ ਲਾਗੂ ਹੋ ਗਿਆ ਹੈ। 

RELATED ARTICLES

Most Popular

Recent Comments