HomePunjabi Newsਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ

ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਹੋਣਗੇ। ਤਿ੍ਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤਿ੍ਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਜਗ੍ਹਾ ਲੈਣਗੇ, ਜੋ 30 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ। ਦਿਨੇਸ਼ ਤਿ੍ਪਾਠੀ ਵੀ ਇਸੇ ਦਿਨ 30 ਅਪ੍ਰੈਲ ਨੂੰ ਹੀ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ।

ਦੱਸਣਯੋਗ ਹੈ ਕਿ ਦਿਨੇਸ਼ ਤਿ੍ਪਾਠੀ ਹੁਣ ਜਲ ਸੈਨਾ ਸਟਾਫ ਦੇ ਵਾਈਸ ਚੀਫ ਹਨ। ਉਹ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਰਹਿ ਚੁੱਕੇ ਹਨ। ਆਪਣੇ 39 ਸਾਲ ਦੇ ਲੰਬੇ ਕਰੀਅਰ ਵਿਚ ਤਿ੍ਪਾਠੀ ਨੇ ਭਾਰਤੀ ਜਲ ਸੈਨਾ ਦੇ ਕਈ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ। 

RELATED ARTICLES

Most Popular

Recent Comments