More
    HomePunjabi Newsਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ

    ਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ

    ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਆਦੇਸ਼ ਨੂੰ ਰੱਦ ਕੀਤਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਨਹੀਂ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਬਾਲ ਜਿਨਸੀ ਅਪਰਾਧ ਸੁਰੱਖਿਆ ਐਕਟ ਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਹਨ। ਬੈਂਚ ਨੇ ਬਾਲ ਪੋਰਨੋਗ੍ਰਾਫੀ ਅਤੇ ਇਸਦੇ ਕਾਨੂੰਨੀ ਨਤੀਜਿਆਂ ਬਾਰੇ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

    ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਉਸ ਪਟੀਸ਼ਨ ’ਤੇ ਆਪਣਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਮਦਰਾਸ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਹਾਈਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ। ਹਾਈਕੋਰਟ ਨੇ ਕਿਹਾ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਸਿਰਫ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਆਈਟੀ ਐਕਟ ਤਹਿਤ ਅਪਰਾਧ ਨਹੀਂ ਹੈ।

    RELATED ARTICLES

    Most Popular

    Recent Comments