More
    HomePunjabi Newsਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ’ਚ ਵਿਜੀਲੈਂਸ ਨੇ ਚਿਪਕਾਇਆ ਨੋਟਿਸ

    ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ’ਚ ਵਿਜੀਲੈਂਸ ਨੇ ਚਿਪਕਾਇਆ ਨੋਟਿਸ

    ਜੰਗ-ਏ-ਅਜ਼ਾਦੀ ਸਮਾਰਕ ਮਾਮਲੇ ’ਚ 7 ਦਿਨਾਂ ’ਚ ਪੇਸ਼ ਹੋਣ ਲਈ ਕਿਹਾ

    ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਨਾਮਜ਼ਦ ਕੀਤੇ ਗਏ, ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਘਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ। ਅੱਜ ਸ਼ੁੱਕਰਵਾਰ ਨੂੰ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਦੇ ਨਾਲ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਦਫ਼ਤਰ ਦੇ ਬਾਹਰ ਇਕ ਨੋਟਿਸ ਚਿਪਕਾ ਦਿੱਤਾ। ਜਿਸ ’ਚ ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ਦੇ ਅੰਦਰ ਅੰਦਰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

    ਨੋਟਿਸ ’ਚ ਲਿਖਿਆ ਗਿਆ ਹੈ ਕਿ ਜੰਗ-ਏ-ਅਜ਼ਾਦੀ ਸਮਾਰਕ ਦੇ ਨਿਰਮਾਣ ਦੇ ਸਬੰਧ ’ਚ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਇਕ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ’ਚ ਕਿਹਾ ਗਿਆ ਹੈ ਕਿ ਹਮਦਰਦ ਅਤੇ ਹੋਰਨਾਂ ਖਿਲਾਫ਼ ਪੈਸਿਆਂ ਦਾ ਹੇਰਫੇਰ ਕੀਤੇ ਜਾਣ ਦੇ ਸਬੂਤ ਪਾਏ ਗਏ ਹਨ। ਨੋਟਿਸ ’ਚ ਅੱਗੇ ਲਿਖਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦੇ ਜਲੰਧਰ ਦਫ਼ਤਰ ’ਚ ਪੇਸ਼ ਹੋਣਾ ਹੋਵੇਗਾ ਤਾਂ ਜੋ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ। ਧਿਆਨ ਰਹੇ ਕਿ ਲੰਘੇ ਦਿਨੀਂ ਇਸ ਮਾਮਲੇ ’ਚ ਬਰਜਿੰਦਰ ਸਿੰਘ ਹਮਦਰਦ, ਆਈਏਐਸ ਅਧਿਕਾਰੀ ਵਿਜੇ ਬੁਬਲਾਨੀ ਸਮੇਤ 26 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

    RELATED ARTICLES

    Most Popular

    Recent Comments