ਵਿਧਾਨ ਸਭਾ ਹਲਕਾ ਰੋਹਿਣੀ ਤੋਂ ਵਿਧਾਇਕ ਹਨ ਵਿਜੇਂਦਰ ਗੁਪਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਅੱਜ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, ਇੱਕ ਮਤਾ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਅਤੇ ਦੂਜਾ ਮਤਾ ਕੈਬਨਿਟ ਮੰਤਰੀ ਰਵਿੰਦਰ ਇੰਦਰਰਾਜ ਵੱਲੋਂ ਪੇਸ਼ ਕੀਤਾ ਗਿਆ।
ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਪਰਵੇਸ਼ ਵਰਮਾ ਨੇ ਇਸ ਮਤੇ ਦਾ ਸਮਰਥਨ ਕੀਤਾ ਅਤੇ ਇਸ ਮਤੇ ਨੂੰ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਇਸ ਚੋਣ ਤੋਂ ਬਾਅਦ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਨਵੇਂ ਸਪੀਕਰ ਵਿਜੇਂਦਰ ਗੁਪਤਾ ਨੂੰ ਕੁਰਸੀ ਤੱਕ ਲੈ ਕੇ ਗਏ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਹਰਾ ਕੇ ਬਹੁਮਤ ਹਾਸਲ ਕੀਤਾ ਸੀ ਅਤੇ ਆਪਣੀ ਸਰਕਾਰ ਬਣਾਈ ਹੈ।