ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ; ਸ਼ਾਮੀਂ 6 ਵਜੇ ਤੱਕ ਪੈਣਗੀਆਂ ਵੋਟਾਂ

ਸੰਗਰੂੁਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਾਂ ਪੈਣ ਦਾ ਕੰਮ ਅੱਜ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋਇਆ, ਜੋ ਸ਼ਾਮੀਂ 6 ਵਜੇ ਤੱਕ ਚੱਲੇਗਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਮਣੀ ਅਕਾਲੀ ਦਲ, ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋ ਰਿਹਾ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪੈ ਰਹੀਆਂ ਵੋਟਾਂ ਦੇ ਨਤੀਜੇ 26 ਜੂਨ ਨੂੰ ਆਉਣੇ ਹਨ।

ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਵਿਚ 15 ਲੱਖ 69 ਹਜ਼ਾਰ ਤੋਂ ਵੱਧ ਵੋਟਰ ਹਨ। ਜਿਨ੍ਹਾਂ ਵਿਚੋਂ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਆਮ ਆਦਮੀ ਪਾਰਟੀ ਦੇ ਲਿਹਾਜ ਤੋਂ ਇਹ ਚੋਣ ਕਾਫੀ ਅਹਿਮ ਮੰਨੀ ਜਾ ਰਹੀ ਹੈ। ਪੰਜਾਬ ਵਿਚ ਸਰਕਾਰ ਬਣਨ ਤੋਂ ਕਰੀਬ ਸੌ ਦਿਨਾਂ ਬਾਅਦ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਚੋਣ ਹੈ। ਜੇਕਰ ‘ਆਪ’ ਜਿੱਤਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ ’ਤੇ ਮੋਹਰ ਮੰਨਿਆ ਜਾਵੇਗਾ ਅਤੇ ਜੇਕਰ ਨਹੀਂ ਜਿੱਤਦੀ ਤਾਂ ਸਵਾਲ ਜ਼ਰੂਰ ਉਠਣਗੇ।  

MUST READ