More
    HomePunjabi News7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ...

    7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ

    ਜਲੰਧਰ ਪੱਛਮੀ ਸੀਟ ’ਤੇ 9 ਵਜੇ ਤੱਕ 11 ਫੀਸਦੀ ਹੋਈ ਵੋਟਿੰਗ

    ਨਵੀਂ ਦਿੱਲੀ/ਬਿਊਰੋ ਨਿਊਜ਼ : 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਧ ਚਾਰ ਸੀਟਾਂ ਪੱਛਮੀ ਬੰਗਾਲ ਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖ਼ੰਡ ਦੀਆਂ ਦੋ ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਜਦਕਿ ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਤਾਮਿਨਾਡੂ ਵਿਚ ਇਕ-ਇਕ ਸੀਟ ’ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਪੰਜਾਬ ਦੀ ਜਲੰਧਰ ਪੱਛਮੀ ਸੀਟ ’ਤੇ ਵੋਟਾਂ ਪਾਉਣ ਦਾ ਕੰਮ ਜਾਰੀ ਹੈ।

    ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਖਾਲੀ ਹੋਈ ਸੀ ਅਤੇ ਹੁਣ ਸ਼ੀਤਲ ਅੰਗੁਰਾਲ ਭਾਜਪਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ। ਜਲੰਧਰ ਪੱਛਮੀ ਸੀਟ ’ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਾਲੇ ਹੈ। ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸਮੇਤ ਕਈ ਦਿੱਗਜ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਦਾ ਨਤੀਜਾ 13 ਜੁਲਾਈ ਨੂੰ ਐਲਾਨਿਆ ਜਾਵੇਗਾ।

    RELATED ARTICLES

    Most Popular

    Recent Comments