HomePunjabi Newsਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ ਮੁਕਾਬਲਾ

ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੱਕ 10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਦਕਿ ਸਭ ਤੋਂ ਜ਼ਿਆਦਾ ਵੋਟਿੰਗ 12. 71 ਫੀਸਦੀ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਰਿਕਾਰਡ ਕੀਤੀ ਗਈ ਅਤੇ ਪੰਚਕੂਲਾ ’ਚ ਸਭ ਤੋਂ ਘੱਟ 4 ਫੀਸਦੀ ਵੋਟਿੰਗ ਹੋਈ। ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਜਦਕਿ ਇਨ੍ਹਾਂ ਚੋਣਾਂ ਦੇ ਨਤੀਜੇ ਆਉਂਦੀ 8 ਅਕਤੂਬਰ ਨੂੰ ਐਲਾਨੇ ਜਾਣਗੇ।

ਹਰਿਆਣਾ ਚੋਣਾਂ ’ਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਦੇਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਹਰਿਆਣਾ ਦੇ ਕੁਰਕੂਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਵੀਨ ਜਿੰਦਲ ਘੋੜੇ ’ਤੇ ਸਵਾਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚੇ। ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ’ਚ ਆਪਣੇ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਈ ਜਦਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਰਾਇਣਗੜ੍ਹ ’ਚ ਆਪਣੀ ਵੋਟ ਪਾਈ। ਇਸੇ ਤਰ੍ਹਾਂ ਉਲੰਪਿਕ ਮੈਡਲ ਜੇਤੂ ਮਨੂੰ ਭਾਕਰ, ਸਾਬਕਾ ਪਹਿਲਵਾਨ ਵਿਨੇਸ਼ ਫੋਗਾਟ ਨੇ ਆਪਣੀ ਵੋਟ ਪਾਈ।

RELATED ARTICLES

Most Popular

Recent Comments