HomePunjabi NewsLiberal Breakingਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਅਤੇ ਇਕ...

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਪੜਾਅ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।

RELATED ARTICLES

Most Popular

Recent Comments