More
    HomePunjabi NewsLiberal Breakingਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਮਗਰੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ...

    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਮਗਰੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਮੋਰਚਾ: ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ-ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨੇ ਜਾਣ ਤੋਂ ਬਾਅਦ ਸਿਆਸੀ ਤੇ ਧਾਰਮਿਕ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸੇ ਤਹਿਤ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਮੁੱਖ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

    RELATED ARTICLES

    Most Popular

    Recent Comments