ਮੋਦੀ ਕੈਬਨਿਟ ਵਿੱਚ ਸ਼ਾਮਲ ਹੋਣ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਐਤਵਾਰ ਨੂੰ ਪਹਿਲੀ ਵਾਰ ਲੁਧਿਆਣਾ ਪੁੱਜੇ। ਇੱਥੇ ਪਹੁੰਚਣ ‘ਤੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਬਿੱਟੂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਵਿਚਾਲੇ ਦੂਰੀ ਨਹੀਂ ਬਣਨੀ ਚਾਹੀਦੀ। ਉਹ ਜਲਦੀ ਹੀ ਕੇਂਦਰ ਤੋਂ ਪੰਜਾਬ ਦੇ ਸਾਰੇ ਮਸਲੇ ਇਕ-ਇਕ ਕਰਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬੰਦੀ ਸ਼ੇਰਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਵਿਰੋਧ ਨਹੀਂ ਕਰਨਗੇ, ਸਗੋਂ ਉਨ੍ਹਾਂ ਨਾਲ ਰਹਿਣਗੇ।
“ਕੇਂਦਰ ਤੋਂ ਪੰਜਾਬ ਦੇ ਸਾਰੇ ਮਸਲੇ ਇਕ-ਇਕ ਕਰਕੇ ਹੱਲ ਕਰਵਾਵਾਂਗੇ” : ਰਵਨੀਤ ਬਿੱਟੂ
RELATED ARTICLES