ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸਦਾ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ: ਰਾਜਾ ਵੜਿੰਗ
ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿਚ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੂੰ ਕਿਸੇ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਨੂੰ ਹਰੀਸ਼ ਰਾਵਤ ਨੇ ਅਪਣੇ ਨਾਲ ਗੱਲਬਾਤ ਲਈ ਬੁਲਾਇਆ ਸੀ।
ਨਵਜੋਤ ਸਿੰਘ ਸਿੱਧੂ ਦੇ ਦਿੱਲੀ ਜਾਣ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਇਹ ਜਾਣਕਾਰੀ ਮੀਡੀਆ ਜ਼ਰੀਏ ਮਿਲੀ ਸੀ। ਇਸ ਬਾਰੇ ਉਹਨਾਂ ਨੂੰ ਨਹੀਂ ਪਤਾ ਕਿ ਸਿੱਧੂ ਦਿੱਲੀ ਹਾਈ ਕਮਾਨ ਨੂੰ ਮਿਲਣ ਗਏ ਸੀ ਜਾਂ ਅਪਣੇ ਕੰਮ ਲਈ ਦਿੱਲੀ ਗਏ ਸੀ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਕਿਸੇ ਪ੍ਰੋਟੋਕੋਲ ਦਾ ਉਲੰਘਣ ਨਹੀਂ ਕੀਤਾ। ਕਾਂਗਰਸ ਵਿਚ ਗੁੱਟਬਾਜ਼ੀ ਬਾਰੇ ਬਿਆਨ ਦਿੰਦਿਆਂ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਗੁੱਟਬਾਜ਼ੀ ਤੇ ਲੜਾਈ ਹਰੇਕ ਪਾਰਟੀ ਵਿਚ ਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ।