ਰਾਜਪਾਲ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਮੰਡਲ ‘ਚ ਫੇਰਬਦਲ ਤੇ ਸਸਪੈਂਸ ਕਿਉਂ ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈ ਕੇ ਕੋਈ ਫ਼ੈਸਲਾ ਆ ਸਕਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਫ਼ ਕੀਤਾ ਸੀ ਕਿ ਪੰਜਾਬ ‘ਚ ਮੰਤਰੀ ਮੰਡਲ ‘ਚ ਫੇਰਬਦਲ ਕਾਂਗਰਸ ਹਾਈਕਮਾਨ ਦੀ ਸਹਿਮਤੀ ਨਾਲ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਮੰਤਰੀ ਮੰਡਲ ਦੇ ਫੇਰਬਦਲ ਬਾਰੇ ਚਰਚਾ ਕਰਨਗੇ ਹਾਲਾਂਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਜਾਂ ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈ ਕੇ ਕੋਈ ਨਿਰਧਾਰਿਤ ਤਾਰੀਖ਼ ਨਹੀਂ ਦੱਸੀ। ਪਰ ਮੰਨਿਆ ਜਾ ਰਿਹਾ ਹੈ ਕਿ ਇਸ ਫੇਰਬਦਲ ਚ ਨਵਜੋਤ ਸਿੱਧੂ ਦੀ ਵੀ ਭੂਮਿਕਾ ਹੋਵੇਗੀ। ਸ਼ਾਇਦ ਇਹ ਵਜ੍ਹਾ ਹੈ ਕਿ ਫੇਰਬਦਲ ਚ ਦੇਰੀ ਹੋ ਰਹੀ ਹੈ।

MUST READ