ਕੇਜਰੀਵਾਲ ਦੇ ਵੱਡੇ ਵਾਅਦੇ ਕੀ ਪੰਜਾਬ ‘ਚ ਲਿਆਉਣਗੇ ‘ਆਪ’ ਦੀ ਸਰਕਾਰ
ਪੰਜਾਬੀ ਡੈਸਕ:- ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚਦਿਆਂ ਹੀ ਲੋਕਾਂ ਲਈ ਆਪਣੀਆਂ ਯੋਜਨਾਵਾਂ ਖੋਲ੍ਹ ਦਿੱਤੀਆਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਪੰਜਾਬ ਲਈ 3 ਵੱਡੇ ਐਲਾਨ ਕੀਤੇ। ਕੇਜਰੀਵਾਲ ਨੇ ਕਿਹਾ ਕਿ, ਇਹ ‘ਕੇਜਰੀਵਾਲ ਦੀ ਗਰੰਟੀ ਹੈ, ਕਿਸੇ ਕੈਪਟਨ ਦੇ ਵਾਅਦੇ ਨਹੀਂ’। ਉਨ੍ਹਾਂ ਕਿਹਾ ਕਿ, ਜਿਹੜੇ ਪੁਰਾਣੇ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਨੂੰ ਦੁਬਾਰਾ ਬਹਾਲ ਕਰ ਦਿੱਤਾ ਜਾਵੇਗਾ। ਨਾਲ ਹੀ, ਪੰਜਾਬ ਵਿਚ 24 ਘੰਟੇ ਬਿਜਲੀ ਸਹੂਲਤ ਮਿਲੇਗੀ।

ਉਨ੍ਹਾਂ ਵਾਧੂ ਬਿਜਲੀ ਦੇਣ ਦਾ ਵਾਅਦਾ ਕੀਤਾ। ਦੂਜੀ ਯੋਜਨਾ ਵਿੱਚ, ਕੇਜਰੀਵਾਲ ਨੇ ਕਿਹਾ ਕਿ, ਪੰਜਾਬ ਵਿੱਚ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ, ਪੰਜਾਬ ਦੇ 80% ਪਰਿਵਾਰਾਂ ਦਾ ਬਿੱਲ ਜ਼ੀਰੋ ਹੋ ਜਾਵੇਗਾ। ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਸਾਰੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਜਾਣਗੇ।

ਮਹੱਤਵਪੂਰਨ ਗੱਲ ਇਹ ਹੈ ਕਿ, ਆਮ ਆਦਮੀ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਹੁਣ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਅਰਵਿੰਦ ਕੇਜਰੀਵਾਲ ਇੱਕ ਹਫਤੇ ਦੇ ਅੰਦਰ ਇਸ ਸਬੰਧ ਵਿੱਚ ਇੱਕ ਵਾਰ ਫਿਰ ਪੰਜਾਬ ਆ ਗਏ ਹਨ। ਉਨ੍ਹਾਂ ਨੇ ਇਸ ਬਾਰੇ ਟਵੀਟ ਵੀ ਕੀਤਾ ਸੀ- ‘ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਅਤੇ ਮੈਂ ਪੰਜਾਬ ਪਹੁੰਚਣ ਲਈ … ਮਿਲਦੇ ਹਾਂ ਕੁਝ ਹੀ ਘੰਟਿਆਂ ਬਾਅਦ …’ ਪਿਛਲੇ ਹਫਤੇ ਪਹਿਲਾਂ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇੱਕ ਰੈਲੀ ਵੀ ਕੀਤੀ ਸੀ, ਜਿਥੇ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਸੀ।