ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਰਸਮੀ ਤੌਰ ਤੇ ਇੱਕ ਸਮਾਗਮ ਦੌਰਾਨ ਦੋਨਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ ਗਿਆ। ਇਸ ਤੋਂ ਪਹਿਲਾਂ ਦੋਨਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਨਾਲ ਮੁਲਾਕਾਤ ਕੀਤੀ ਸੀ। ਪਿਛਲੇ ਦਿਨੀ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਤੋਂ ਬਾਅਦ ਚਰਚਾਵਾਂ ਸਨ ਕਿ ਦੋਨੋਂ ਜਲਦੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ।
ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਹੋਏ ਸ਼ਾਮਿਲ
RELATED ARTICLES