ਹੁਣ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਕ ਕਰੈਚ ਦਾ ਨਿਰਮਾਣ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ। ਇਹ ਕਰੈਚ 4 ਮਹੀਨਿਆਂ ਵਿੱਚ ਤਿਆਰ ਹੋ ਜਾਵੇਗੀ। ਪੁਲਿਸ ਪ੍ਰੋਜੈਕਟ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਨਾਲ ਹੀ ਇਹ ਪ੍ਰਾਜੈਕਟ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ।
ਪੁਲਿਸ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਨੂੰ ਮਿਲੇਗਾ ਲਾਭ, ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਬਣਾਏ ਜਾਣਗੇ ਕ੍ਰੈਚ
RELATED ARTICLES